ਬੁਲ੍ਹਾ ਸ਼ਾਹ

ਬੁਲ੍ਹਾ  ਸ਼ਾਹ

Pages

Monday 26 September 2011

ਬੁਲ੍ਹਾ ਕੀ ਜਾਣਾ ਮੈਂ ਕੌਣ.....................

ਬੁਲ੍ਹਾ ਕੀ ਜਾਣਾ ਮੈਂ ਕੌਣ |
ਨਾ ਮੈਂ ਮੋਮਨ ਵਿਚ ਮਸੀਤਾਂ, ਨਾ ਮੈਂ ਵਿਚ ਕੁਫ਼ਰ ਦੀਆਂ ਰੀਤਾਂ |
ਨਾ ਮੈਂ ਪਾਕਾਂ ਵਿਚ ਪਲੀਤਾਂ, ਨਾ ਮੈਂ ਮੂਸਾ ਨਾ ਫ਼ਰਔਨ | 
ਨਾ ਮੈਂ ਅੰਦਰ ਬੇਦ ਕਿਤਾਬਾਂ, ਨਾ ਵਿਚ ਭੰਗਾਂ ਨਾ ਸ਼ਰਾਬਾਂ |
ਨਾ ਵਿਚ ਰਿੰਦਾਂ ਮਸਤ ਖ਼ਰਾਬਾਂ, ਨਾ ਮੈਂ ਜਾਗਣ ਨਾ ਵਿਚ ਸੌਣ | 
ਨਾ ਮੈਂ ਸ਼ਾਦੀ ਨਾ ਗ਼ਮਨਾਕੀ, ਨਾ ਮੈਂ ਵਿਚ ਪਲੀਤੀ ਪਾਕੀ |
ਨਾ ਮੈਂ ਆਬੀ ਨਾ ਮੈਂ ਖ਼ਾਕੀ, ਨਾ ਮੈਂ ਆਤਿਸ਼ ਨਾ ਮੈਂ ਪੌਣ | 
ਨਾ ਮੈਂ ਅਰਬੀ ਨਾ ਲਹੌਰੀ, ਨਾ ਮੈਂ ਹਿੰਦੀ ਸ਼ਹਿਰ ਨਗੌਰੀ |
ਨਾ ਹਿੰਦੂ ਨਾ ਤੁਰਕ ਪਸ਼ੌਰੀ, ਨਾ ਮੈਂ ਰਹਿੰਦਾ ਵਿਚ ਨਦੌਣ |
ਨਾ ਮੈਂ ਭੇਦ ਮਜ਼੍ਹਬ ਦਾ ਪਾਇਆ, ਨਾ ਮੈਂ ਆਦਮ ਹੱਵਾ ਦ ਜਾਇਆ |
ਨਾ ਮੈਂ ਆਪਣਾ ਨਾਮ ਧਰਾਇਆ, ਨਾ ਵਿਚ ਬੈਠਣ ਨਾ ਵਿਚ ਭੌਣ | 
ਅੱਵਲ ਆਖ਼ਰ ਆਪ ਨੂੰ ਜਾਣਾ, ਨਾ ਕੋਈ ਦੂਜਾ ਹੋਰ ਪਛਾਣਾ |
ਮੈਥੋਂ ਹੋਰ ਨਾ ਕੋਈ ਸਿਆਣਾ, ਬੁਲ੍ਹਾ ਸ਼ਹੁ ਖੜ੍ਹਾ ਹੈ ਕੌਨ |



No comments:

Post a Comment